ਰਾਏਕੋਟ ਦੇ ਆਂਡਲੂ ਵਿਖੇ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵੱਲੋਂ ਪੰਥਕ ਵਿਚਾਰਾਂ - ਸਿੱਖੀ ਸਿਧਾਂਤ
🎬 Watch Now: Feature Video
ਲੁਧਿਆਣਾ: ਰਾਏਕੋਟ ਦੇ ਪਿੰਡ ਆਂਡਲੂ ਵਿਖੇ ਸਥਿਤ ਗੁਰਦੁਆਰਾ ਸ੍ਰੀ ਸਾਧ ਸੰਗਤ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸੰਗਤਾਂ ਨਾਲ ਪੰਥਕ ਵਿਚਾਰਾਂ ਕੀਤੀਆਂ ਅਤੇ ਸਿੱਖ ਕੌਮ, ਸਿੱਖੀ ਸਿਧਾਂਤਾਂ, ਸਿੱਖ ਧਾਰਮਿਕ ਅਸਥਾਨਾਂ ਤੇ ਪੰਥਕ ਮਰਿਯਾਦਾ ਨੂੰ ਬਚਾਉਣ ਲਈ ਸੰਗਤਾਂ ਨੂੰ ਪੰਥਕ ਅਕਾਲੀ ਲਹਿਰ ਨਾਲ ਜੁੜਨ ਦੀ ਅਪੀਲ ਕੀਤੀ। ਉੱਥੇ ਹੀ ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਬਾਦਲ ਪਰਵਾਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਪ੍ਰਾਈਵੇਟ ਕੰਪਨੀ ਬਣਾ ਕੇ ਰੱਖ ਲਿਆ।