ਆਪਣਾ ਪੰਜਾਬ ਪਾਰਟੀ ਅਤੇ ਆਪ ਦੇ ਸਾਬਕਾ ਆਗੂਆਂ ਨੇ ਦਿੱਤਾ ਸੰਯੁਕਤ ਸਮਾਜ ਮੋਰਚੇ ਨੂੰ ਸਮਰਥਨ

🎬 Watch Now: Feature Video

thumbnail
ਲੁਧਿਆਣਾ: ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਆਗੂਆਂ ਅਤੇ ਆਪਣਾ ਪੰਜਾਬ ਪਾਰਟੀ ਦੇ ਆਗੂਆਂ ਨੇ ਸਿੱਖ ਸਮਾਜ ਮੋਰਚੇ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਆਪਣਾ ਪੰਜਾਬ ਪਾਰਟੀ ਬੀਤੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਬਣੀ ਸੀ, ਆਮ ਆਦਮੀ ਪਾਰਟੀ ਭਾਰਤ ਨਾਲ ਮਿਲ ਕੇ ਉਦੋਂ ਇਨ੍ਹਾਂ ਪਾਰਟੀਆਂ ਨੇ ਚੋਣਾਂ ਲੜੀਆਂ ਜਾਣੀਆਂ ਸਨ, ਪਰ ਪਾਰਟੀਆਂ ਦੇ ਵਿੱਚ ਆਪਸੀ ਸਹਿਮਤੀ ਨਾ ਬਣਨ ਕਰਕੇ ਇਹ ਮੋਰਚਾ ਕਾਮਯਾਬ ਨਹੀਂ ਹੋ ਸਕਿਆ। ਜਿਸ ਕਰਕੇ ਹੁਣ ਵਿਧਾਨ ਸਭਾ ਚੋਣਾਂ 2022 ਇਸ ਲਈ ਇਨ੍ਹਾਂ ਆਗੂਆਂ ਵੱਲੋਂ ਸਿੱਖ ਕਿਸਾਨ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ, ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਕਿਸਾਨਾਂ ਵੱਲੋਂ ਅਹਿਮ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਯੁਕਤ ਸਮਾਜ ਮੋਰਚੇ ਨੂੰ ਆਪਣਾ ਪੰਜਾਬ ਪਾਰਟੀ ਨੇ ਸਮਰਥਨ ਦੇ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਪਾਰਟੀ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਸਮਰਥਨ ਦਿੱਤਾ ਗਿਆ ਹੈ ਤਾਂ ਉਥੇ ਹੀ ਆਉਣ ਵਾਲੀ ਵਿਧਾਨ ਸਭਾ ਚੋਣਾਂ 'ਚ ਵੀ ਪੂਰਨ ਤੌਰ 'ਤੇ ਇਲੈਕਸ਼ਨ 'ਚ ਮਦਦ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.