ਪੰਜਾਬ 'ਚ ਵਿਦਿਆਰਥੀਆਂ ਲਈ ਬੱਸ ਸੇਵਾਵਾਂ ਫ੍ਰੀ - free bus service for students
🎬 Watch Now: Feature Video
ਚੰਡੀਗੜ੍ਹ: ਇਸ ਦੌਰਾਨ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੱਸਾਂ ਦਾ ਸਫਰ ਕਰਨ ਵਾਲੇ ਵਿਦਿਆਰਥੀਆਂ ਦਾ ਬੱਸ ਪਾਸ ਵੀ ਬਣਾਇਆ ਜਾਵੇਗਾ। ਚਾਹੇ ਉਹ ਸਰਕਾਰੀ ਕਾਲਜ ਚ ਪੜਦੇ ਹਨ ਜਾਂ ਫਿਰ ਪ੍ਰਾਈਵੇਟ ਕਾਲਜ ਚ ਪੜਦੇ ਹਨ। ਸਾਰਿਆਂ ਦਾ ਬੱਸ ਪਾਸ ਤਿਆਰ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ’ਚ ਬੱਸਾਂ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੀਂਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਬੱਸਾਂ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਰੋਡਵੇਜ਼ ਬੱਸ ਦੇ ਡਰਾਇਵਰ ਬਣ ਗਏ ਤੇ ਬੱਸ ਚਲਾਈ (Roadways bus run by Chief Minister Charanjit Singh Channi)। ਦੱਸ ਦਈਏ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਤਕਰੀਬਨ 58 ਬੱਸਾਂ ਨੂੰ ਹਰੀ ਝੰਡੀ ਦਿਖਾਈ ਹੈ। ਲੋਕਾਂ ਦੀ ਸਹੁਲਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
Last Updated : Dec 29, 2021, 4:27 PM IST