ਲਗਾਤਾਰ ਹੋ ਰਹੀ ਬਾਰਿਸ਼ ਫ਼ਸਲ ਲਈ ਹੋ ਸਕਦੀ ਹੈ ਨੁਕਸਾਨਦੇਹ: ਖੇਤੀਬਾੜੀ ਅਫ਼ਸਰ - Frequent rains
🎬 Watch Now: Feature Video
ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਬਰਸਾਤ ਹੋ ਰਹੀ ਹੈ। ਜਿਸ ਨਾਲ ਪਠਾਨਕੋਟ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਅਤੇ ਜੇਕਰ ਇਨ੍ਹਾਂ ਦਿਨਾਂ ਵਿੱਚ ਬਰਸਾਤ ਹੋ ਜਾਵੇ ਤਾਂ ਕਿਸਾਨਾਂ ਦੀ ਫ਼ਸਲ ਵਿੱਚ ਵਾਧਾ ਹੁੰਦਾ ਹੈ। ਇਸਦੇ ਨਾਲ ਹੀ ਜਿਹੜੇ ਕਿਸਾਨਾਂ ਦੀ ਜ਼ਮੀਨ ਨਮੀ ਵਾਲੇ ਥਾਂ 'ਤੇ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਬਾਰਿਸ਼ ਦਾ ਨੁਕਸਾਨ ਹੋਵੇਗਾ। ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਨਮੀ ਵਾਲੇ ਇਲਾਕੇ ਵਿੱਚ ਜ਼ਿਆਦਾ ਬਰਸਾਤ ਹੋਣ ਕਾਰਨ ਪਾਣੀ ਜ਼ਮੀਨ ਵਿਚ ਖੜ੍ਹ ਜਾਂਦਾ ਹੈ ਅਤੇ ਪਾਣੀ ਦੇ ਖੜ੍ਹਨ ਨਾਲ ਕਣਕ ਦੀ ਜੜ੍ਹਾਂ ਵਿੱਚ ਪਾਣੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਕਣਕ ਦੀ ਫ਼ਸਲ ਪੀਲੀ ਪੈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੇਰਾਨੀ ਜ਼ਮੀਨਾਂ ਦੇ ਲਈ ਇਹ ਬਾਰਿਸ਼ ਲਾਹੇਵੰਦ ਹੈ, ਪਰ ਜੇਕਰ ਇਹ ਬਰਸਾਤ ਲਗਾਤਾਰ ਰਹਿੰਦੀ ਹੈ ਤਾਂ ਉਨ੍ਹਾਂ ਲਈ ਵੀ ਇਹ ਬਰਸਾਤ ਨੁਕਸਾਨ ਵਾਲੀ ਹੋਵੇਗੀ। ਇਸਦੇ ਨਾਲ ਹੀ ਗੰਨੇ ਦੀ ਫ਼ਸਲ ਅਤੇ ਸਰ੍ਹੋਂ ਦੀ ਫ਼ਸਲ ਦੇ ਲਈ ਵੀ ਇਹ ਬਰਸਾਤ ਲਾਹੇਵੰਦ ਹੋਵੇਗੀ। ਉਨ੍ਹਾਂ ਕਿਸਾਨਾਂ ਦੇ ਅੱਗੇ ਅਪੀਲ ਕੀਤੀ ਹੈ ਕਿ ਉਹ ਆਪਣੀ ਜ਼ਮੀਨ ਵਿੱਚ ਪਾਣੀ ਨੂੰ ਖੜ੍ਹਾ ਨਾ ਰਹਿਣ ਦੇਣ ਅਤੇ ਜੇਕਰ ਪਾਣੀ ਖੜ੍ਹਾ ਰਹਿੰਦਾ ਹੈ ਤਾਂ ਉਨ੍ਹਾਂ ਦੀ ਫ਼ਸਲ ਨੂੰ ਨੁਕਸਾਨ ਹੋਵੇਗਾ।