ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਸ ਦਿਨ ਜਥਾ ਪਾਕਿਸਤਾਨ ਹੋਵੇਗਾ ਰਵਾਨਾ - ਪਾਸਪੋਰਟ
🎬 Watch Now: Feature Video
ਅੰਮ੍ਰਿਤਸਰ : ਅੰਮ੍ਰਿਤਸਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤਾਂ ਦਾ ਜੱਥਾ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ, ਜੋ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਗੁਰਧਾਮਾਂ ਦੇ ਦਰਸ਼ਨਾਂ ਲਈ ਪੁੱਜੇਗਾ। ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ 1043 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਹਨ, ਹਾਲਾਂਕਿ ਕਿੰਨੇ ਲੋਕਾਂ ਨੂੰ ਵੀਜ਼ਾ ਮਿਲਦਾ ਹੈ, ਇਹ ਤਾਂ ਪਾਸਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ, ਹਾਲਾਂਕਿ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਧਾਰਮਿਕ ਸੰਸਥਾਵਾਂ ਵੱਲੋਂ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਤਹਿਤ ਉਹੀ ਸ਼ਰਧਾਲੂ ਪਾਕਿਸਤਾਨ ਜਾ ਸਕਣਗੇ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਵੇਗੀ। ਇਸ ਲਈ 15 ਅਤੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਕੋਵਿਡ ਟੈਸਟਿੰਗ ਕੈਂਪ ਲਗਾਇਆ ਜਾਵੇਗਾ।