ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਦੀ ਮੌਤ, ਅੰਤਮ ਸਸਕਾਰ

🎬 Watch Now: Feature Video

thumbnail

By

Published : May 23, 2021, 8:22 PM IST

ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਕਿਸਾਨਾਂ ਦਾ ਦਿੱਲੀ ਬਾਰਡਰ ’ਤੇ ਪੱਕਾ ਮੋਰਚਾ ਵੀ ਜਾਰੀ ਹੈ। ਇਸ ਸੰਘਰਸ਼ ਦੌਰਾਨ ਹੁਣ ਤੱਕ 400 ਤੋਂ ਵੱਧ ਕਿਸਾਨ ਆਪਣੀ ਸ਼ਹਾਦਤ ਦੇ ਚੁਕੇ ਹਨ। ਗੁਰਦਾਸਪੁਰ ਦੇ ਤੁੰਗ ਦੇ ਰਹਿਣ ਵਾਲੇ ਕਿਸਾਨ ਕਿਸਾਨ ਆਗੂ ਤਜਿੰਦਰ ਸਿੰਘ ਨੇ ਵੀ ਆਪਣੀ ਸ਼ਹਾਦਤ ਦਿੱਤੀ ਹੈ ਜਿਸਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਬਰਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦੇ ਆਗੂ ਤਜਿੰਦਰ ਸਿੰਘ ਨੇ ਕਿਸਾਨੀ ਨੂੰ ਬਚਾਉਣ ਲਈ ਚਲ ਰਹੇ ਸੰਘਰਸ਼ ਦੌਰਾਨ ਆਪਣੀ ਸ਼ਹਾਦਤ ਦਿੱਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.