ਇੱਕ ਵਾਰ ਫਿਰ ਆਪਣੇ ਵਾਅਦੇ ਤੋਂ ਮੁਕਰਿਆ ਪੀਯੂ ਪ੍ਰਸ਼ਾਸਨ - ਪੰਜਾਬ ਯੂਨੀਵਰਸਿਟੀ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ ਲੌਕਡਾਊਨ ਦੌਰਾਨ ਸਰਕਾਰ ਵੱਲੋਂ ਇਹ ਹੁਕਮ ਦਿੱਤੇ ਗਏ ਸਨ ਕਿ ਕਿਸੇ ਨੂੰ ਵੀ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਉਸ ਨੂੰ ਇਨ੍ਹਾਂ ਮਹੀਨਿਆਂ ਦੀ ਪੂਰੀ ਤਨਖ਼ਾਹ ਦਿੱਤੀ ਜਾਵੇਗੀ। ਇਸ ਦੇ ਉਲਟ ਸਰਕਾਰੀ ਅਦਾਰੇ ਖ਼ੁਦ ਹੀ ਸਰਕਾਰ ਦੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਨਾ ਨਹੀਂ ਕਰ ਰਹੇ। ਪੰਜਾਬ ਯੂਨੀਵਰਸਿਟੀ ਦੇ ਵਿੱਚ ਇੱਕ ਵਾਰ ਫੇਰ ਗਰੁੱਪ ਡੀ ਕਰਮਚਾਰੀਆਂ ਵੱਲੋਂ ਧਰਨਾ ਦਿੱਤਾ ਗਿਆ। ਕੰਸਟ੍ਰਕਸ਼ਨ ਆਫ਼ਿਸ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਫਰਵਰੀ ਮਹੀਨੇ ਤੋਂ ਤਨਖ਼ਾਹ ਨਹੀਂ ਦਿੱਤੀ ਗਈ। ਇਸ ਬਾਬਤ ਉਨ੍ਹਾਂ ਨੇ ਧਰਨਾ ਦਿੱਤਾ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਫਰਵਰੀ ਮਹੀਨੇ ਤੋਂ ਤਨਖ਼ਾਹ ਨਹੀਂ ਦਿੱਤੀ ਗਈ।