ਕਿਸਾਨ ਅੰਦੋਲਨ 'ਚ ਹਿੱਸਾ ਪਾਉਣ ਲਈ ਮਿੰਨੀ ਬੱਸ ਯੂਨੀਅਨ ਦੀ ਅਗਵਾਈ ਹੇਠ ਟ੍ਰਾਂਸਪੋਟਰਾਂ ਦੇ ਜੱਥੇ ਨੇ ਦਿੱਲੀ ਵੱਲ ਪਾਏ ਚਾਲੇ - group of transporters
🎬 Watch Now: Feature Video
ਤਰਨ ਤਾਰਨ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਹੀ 26 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਧਰਨਾ ਦੇ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਇੱਕ ਵਰਗ ਵੱਲੋਂ ਸਹਿਯੋਗ ਮਿਲ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਆਪਣਾ ਹਿੱਸਾ ਪਾਉਣ ਲਈ ਤਰਨ ਤਾਰਨ ਮਿੰਨੀ ਬਸ ਯੂਨੀਅਨ ਦੀ ਅਗਵਾਈ ਹੇਠ ਟ੍ਰਾਂਸਪੋਟਰਾਂ ਦਾ ਜੱਥਾ ਦਿੱਲੀ ਲਈ ਹੋਇਆ ਰਵਾਨਾ। ਟ੍ਰਾਂਸਪੋਟਰਾਂ ਨੇ ਕਿਹਾ ਕਿ ਇਹ ਤਿੰਨੇ ਕਾਲੇ ਕਾਨੂੰਨ ਕਿਸਾਨ ਮਾਰੂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰ ਹਫ਼ਤੇ ਇੱਕ ਗੱਡੀ ਲੈ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਹਿੱਸਾ ਲੈਣ ਲਈ ਜਾਣਗੇ ਅਤੇ ਕਿਸਾਨਾਂ ਨੂੰ ਫ੍ਰੀ ਬੱਸਾਂ ਵੀ ਉਪਲਬਧ ਕਰਵਾਉਣਗੇ।