ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਗਰੀਬ ਪਰਿਵਾਰਾਂ ਨੂੰ ਵੰਡਿਆ ਜਾ ਰਿਹਾ ਹੈ ਲੰਗਰ - ਕਪੂਰਥਲਾ ਤੋਂ ਖ਼ਬਰ
🎬 Watch Now: Feature Video
ਕਪੂਰਥਲਾ: ਕਰਫਿਊ ਦੌਰਾਨ ਗਰੀਬ ਪਰਿਵਾਰਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸੁਲਤਾਨਪੁਰ ਲੋਧੀ ਵਿੱਚ ਤੇ ਤਕਰੀਬਨ 15 ਕਿੱਲੋਮੀਟਰ ਤੱਕ ਦੇ ਇਲਾਕਿਆਂ ਵਿੱਚ ਰੋਜ਼ਾਨਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਸ ਮੋਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਹਾਲੇ ਤੱਕ 700 ਦੇ ਕਰੀਬ ਪਰਿਵਾਰਾਂ ਨੇ ਉਨ੍ਹਾਂ ਤੋਂ ਲੰਗਰ ਦੀ ਮੰਗ ਕੀਤੀ ਸੀ, ਜਿਨ੍ਹਾਂ ਨੂੰ ਰੋਜ਼ਾਨਾ ਲੰਗਰ ਉਨ੍ਹਾਂ ਦੇ ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇ ਹੋਰ ਲੋਕ ਮੰਗ ਕਰਦੇ ਹਨ ਤਾਂ ਉਨ੍ਹਾਂ ਦੇ ਘਰਾਂ ਵਿੱਚ ਵੀ ਲੰਗਰ ਪਹੁੰਚਾਇਆ ਜਾਵੇਗਾ।