ਗੁਰੂ ਨਾਨਕ ਦੇਵ ਜੀ ਦੇ 552ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ - Chief Granthi Baba Jugraj Singh
🎬 Watch Now: Feature Video
ਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਅੱਜ (ਸ਼ੁੱਕਰਵਾਰ) ਨਗਰ ਖਾਲੜਾ ਦੇ ਚਰਨ ਛੋਹ ਪ੍ਰਾਪਤ ਗੁਰੂਦੁਵਾਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਮੁੱਖ ਗ੍ਰੰਥੀ ਬਾਬਾ ਜੁਗਰਾਜ ਸਿੰਘ ਨੇ ਅੱਜ ( ਸ਼ੁੱਕਰਵਾਰ) ਦਾ ਹੁਕਮਨਾਮਾ ਸੰਗਤਾਂ ਨੂੰ ਸੁਣਾਇਆ। ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸ਼ਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਆਰੰਭ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸਕੂਲਾਂ ਦੇ ਛੋਟੇ ਛੋਟੇ ਬੈਂਡ ਸ਼ਾਮਲ ਹੋਏ। ਗੁਰੂ ਹਰਗੋਬਿੰਦ ਸਾਹਿਬ ਦੀ ਸ਼ਸਤਰ ਵਿੱਦਿਆ ਨੂੰ ਸਮਰਪਿਤ ਗਤਕਾ ਖੇਡਿਆ ਗਿਆ। ਨਗਰ ਕੀਰਤਨ ਵਿੱਚ ਮਾਸਟਰ ਵਜ਼ੀਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਬੱਬੂ, ਬਲਜੀਤ ਸਿੰਘ, ਗੁਰਚਰਨ ਸਿੰਘ ਅਤੇ ਭਾਈ ਸਿਮਰਨ ਸਿੰਘ ਦੇ ਰਾਗੀ ਸਿੰਘਾਂ ਨੇ ਰਸਤੇ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਗਾਇਆ ਗਿਆ।