ਪੰਜਾਬ 'ਚ ਮਹੀਨਿਆਂ ਬਾਅਦ ਖੁੱਲ੍ਹੇ ਜਿੰਮ, ਮਾਲਕਾਂ 'ਚ ਖੁਸ਼ੀ ਦਾ ਮਾਹੌਲ - ਜਿੰਮ ਖੋਲ੍ਹਣ ਦੇ ਦਿਸ਼ਾਂ ਨਿਰਦੇਸ਼
🎬 Watch Now: Feature Video
ਬਠਿੰਡਾ:ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਦੇ ਵਿੱਚ ਲੌਕਡਾਊਨ ਚੱਲ ਰਿਹਾ ਸੀ, ਜਿਸ ਦੇ ਤਹਿਤ ਜਿੰਮਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੇ ਵੱਲੋਂ ਹੁਣ ਕੁਝ ਨਿਰਦੇਸ਼ਾਂ 'ਤੇ ਜਿੰਮਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮੌਕੇ ਜਦੋਂ ਜਿੰਮ ਮਾਲਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜਿੰਮਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਹੀ ਖੋਲ੍ਹਿਆ ਜਾ ਰਿਹਾ ਹੈ। ਜਿੰਮ ਵਿੱਚ ਆਉਣ ਵਾਲੇ ਲੋਕਾਂ ਦਾ ਟੈਂਪਰੇਚਰ ਚੈੱਕ ਕੀਤਾ ਜਾ ਰਿਹਾ ਹੈ ਅਤੇ ਸੈਨੇਟਾਈਜ਼ਰ ਕਰਕੇ ਹੀ ਕਸਰਤ ਕਰਨ ਦੇ ਲਈ ਜਾਣ ਦਿੱਤਾ ਜਾਂਦਾ ਹੈ। ਉਨ੍ਹਾਂ ਵੱਲੋਂ ਜਿੰਮ ਦੇ ਸਮਾਨ ਨੂੰ ਪਹਿਲਾਂ ਸੈਨੇਟਾਈਜ਼ਰ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਹੀ ਕਸਰਤ ਸ਼ੁਰੂ ਹੁੰਦੀ ਹੈ।