ਨਵਾਂ ਸ਼ਹਿਰ ਖ਼ੁਦਕੁਸ਼ੀ ਮਾਮਲੇ 'ਚ ਹਰਪਾਲ ਚੀਮਾ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
🎬 Watch Now: Feature Video
ਚੰਡੀਗੜ੍ਹ: ਨਵਾਂ ਸ਼ਹਿਰ ਦੇ ਨੌਜਵਾਨ ਵੱਲੋਂ ਲਾਈਵ ਹੋ ਕੇ ਕਾਂਗਰਸੀ ਵਿਧਾਇਕ ਅਤੇ ਹੋਰਾਂ ਦਾ ਨਾਮ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਸਾਰੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਤੁਰੰਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਕਾਂਗਰਸੀ ਆਗੂ ਨੌਜਵਾਨਾਂ ਨੂੰ ਖ਼ੁਦਕੁਸ਼ੀਆਂ ਲਈ ਮਜ਼ਬੂਰ ਕਰ ਰਹੇ ਹਨ, ਜੇਕਰ ਇਸ ਤਰ੍ਹਾਂ ਹੁੰਦਾ ਰਿਹਾ ਤਾਂ ਸੂਬੇ ਲਈ ਬਹੁਤ ਮਾੜਾ ਹੈ।