ਹਰਪ੍ਰਤਾਪ ਸਿੰਘ ਸਿੱਧੂ ਬਣੇ ਐੱਸਐੱਸ ਬੋਰਡ ਦੇ ਚੇਅਰਮੈਨ - mohali news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4577620-thumbnail-3x2-f.jpg)
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੰਜਾਬ ਐੱਸਐੱਸ ਬੋਰਡ ਦੇ ਨਵੇਂ ਮੈਂਬਰ ਹਰਪ੍ਰਤਾਪ ਸਿੰਘ ਸਿੱਧੂ ਦੀ ਤਾਜਪੋਸ਼ੀ ਕਰਵਾਈ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਚੇਅਰਮੈਨੀਆਂ ਵੰਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਬੀਤੇ ਦਿਨੀਂ ਰਮਨ ਬਹਿਲ ਨੂੰ ਐੱਸ ਐੱਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਥੇ ਹੀ ਇਸ ਦੇ ਨਵੇਂ ਮੈਂਬਰ ਹਰਪ੍ਰਤਾਪ ਸਿੰਘ ਸਿੱਧੂ ਦੀ ਤਾਜਪੋਸ਼ੀ ਕਰਨ ਪੰਜਾਬ ਦੇ ਸਿਹਤ ਮੰਤਰੀ ਵਣ ਵਿਭਾਗ ਮੁਹਾਲੀ ਵਿਖੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨ ਮੁੰਡਿਆਂ ਨੂੰ ਅੱਗੇ ਲੈ ਕੇ ਆ ਰਹੇ ਹਾਂ। ਜਿਨ੍ਹਾਂ ਨੇ ਪੰਜਾਬ ਦਾ ਭਵਿੱਖ ਬਣਨਾ ਅਤੇ ਇਨ੍ਹਾਂ ਦੀ ਨਿਗਰਾਨੀ ਹੇਠ ਸਭ ਕੰਮ ਠੀਕ ਹੋਵੇਗਾ ਅਤੇ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਹੱਲ ਹੋਵੇਗੀ।