ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਹਾਈ ਕੋਰਟ ਨੇ ਡੀਐੱਨਏ ਟੈਸਟ ਕਰਵਾਉਣ ਦੇ ਦਿੱਤੇ ਹੁਕਮ - exchange of bodies
🎬 Watch Now: Feature Video
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚੋਂ ਦੋ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ ਦੇ ਬਦਲੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਤੇ ਅਸਿਸਟੈਂਟ ਕਮਿਸ਼ਨਰ ਨੇ ਆਪਣਾ ਜਵਾਬ ਦਾਖ਼ਲ ਕੀਤਾ ਅਤੇ ਅਦਾਲਤ ਨੂੰ ਦੱਸਿਆ ਕਿ ਮਿ੍ਰਤਕ ਪ੍ਰੀਤਮ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਪ੍ਰੀਤਮ ਸਿੰਘ ਦਾ ਅੰਤਿਮ ਸਸਕਾਰ ਵੀ ਹੋ ਚੁੱਕਿਆ ਹੈ ਅਸਥੀਆਂ ਪ੍ਰਸ਼ਾਸਨ ਕੋਲ ਸੁਰੱਖਿਅਤ ਹਨ। ਇਸ ਜਵਾਬ ਨਾਲ ਅਸੰਤੁਸ਼ਟੀ ਜਾਹਿਰ ਕਰਦੇ ਹੋਏ ਪੀੜਤ ਧਿਰ ਦੇ ਵੀਕਲ ਨੇ ਕਿਹਾ ਕਿਵੇਂ ਮੰਨ ਲਿਆ ਜਾਵੇ ਕਿ ਪ੍ਰੀਤਮ ਸਿੰਘ ਦੀ ਮੌਤ ਹੋਈ ਹੈ । ਇਸ ਦਲੀਲ ਤੋਂ ਬਾਅਦ ਅਦਾਲਤ ਨੇ ਮਿ੍ਰਤਕ ਦੀਆਂ ਅਸਥੀਆਂ ਦਾ ਡੀਐੱਨਏ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ।