ਪਟਿਆਲਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ - ਪਟਿਆਲਾ
🎬 Watch Now: Feature Video
ਪਟਿਆਲਾ: ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਇਆ।ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਖੇਡ ਯੂਨੀਵਰਸਿਟੀ ਅਤੇ ਸਰੀਰਕ ਸਿੱਖਿਆ ਕਾਲਜ ਦੇ ਵਿਦਿਆਰਥੀਆਂ ਲਈ ਸਾਂਝੇ ਤੌਰ ‘ਤੇ ਤਿਆਰ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤਹਿਤ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਦੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।