ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ - Honored the farmers
🎬 Watch Now: Feature Video
ਹੁਸ਼ਿਆਰਪੁਰ: ਕੁਲ ਹਿੰਦ ਕਿਸਾਨ ਸਭਾ ਨੇ ਸ਼ਹੀਦ ਭਗਤ ਸਿੰਘ ਸਮਾਰਕ ਗੜ੍ਹਸ਼ੰਕਰ ਵਿਖੇ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ ਕੀਤਾ। ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ ਤੇ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਵਿੱਚ ਇਹ ਵਿਸ਼ੇਸ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਚੱਲੇ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਆਰਥਿਕ ਮਦਦ ਵਾਲੇ ਲੋਕਾਂ ਦਾ ਸ਼ਹੀਦ ਭਗਤ ਸਿੰਘ ਸਮਾਰਕ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਕਾਨੂੰਨ ਦੇ ਖਿਲਾਫ਼ ਇੱਕ ਸਾਲ ਤੋਂ ਵੱਧ ਚੱਲੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ, ਪੱਤਰਕਾਰਾਂ ਅਤੇ ਸੰਘਰਸ਼ ਵਿਚ ਅਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ 50 ਦੇ ਕਰੀਬ ਜੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।