ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ 'ਚ ਕੱਢਿਆ ਗਿਆ ਫਲੈਗ ਮਾਰਚ - 2022 Punjab Assembly Election
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨਸਭਾ ਚੋਣਾਂ 2022 ਨੂੰ ਲੈਕੇ ਜਿੱਥੇ ਚੋਣ ਕਮਿਸ਼ਨ ਵੱਲੋਂ ਗਤੀਵਿਧੀਆਂ ਪੂਰੇ ਜੋਰਾ ’ਤੇ ਹਨ। ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਲੋਕਾਂ ਚ ਸੁਰੱਖਿਆਂ ਦੀ ਭਾਵਨਾ ਪੈਦਾ ਕਰਨ ਦੇ ਇਰਾਦੇ ਦੇ ਨਾਲ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਡੀਐਸਪੀ ਨਰਿੰਦਰ ਸਿੰਘ ਔਜਲਾ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਵਿਧਾਨਸਭਾ ਚੋਣਾਂ ਸਬੰਧੀ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਪੂਰੇ ਗੜ੍ਹਸ਼ੰਕਰ ਹਲਕੇ ਵਿਚ ਫਲੈਗ ਮਾਰਚ ਦਾ ਆਯੋਜਨ ਕੀਤਾ ਗਿਆ ਹੈ।