ਢੀਂਡਸਾ ਦੀ ਪਾਰਟੀ ਨਾਲ ਮੇਰਾ ਕੋਈ ਸਬੰਧ ਨਹੀਂ: ਬ੍ਰਹਮਪੁਰਾ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
ਚੰਡੀਗੜ੍ਹ: ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦੇ ਕੀਤੇ ਗਏ ਗਠਨ 'ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਢੀਂਡਸਾ ਨੇ ਆਪਣੇ ਨਿੱਜੀ ਹਿੱਤਾਂ ਲਈ ਪਾਰਟੀ ਬਣਾਈ ਹੈ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦਾ ਢੀਂਡਸਾ ਦੀ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਟਕਸਾਲੀ ਨੂੰ ਉਹ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਬੀਰ ਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਢੀਂਡਸਾ ਦੀ ਮੀਟਿੰਗ ਵਿੱਚ ਉਨ੍ਹਾਂ ਬਾਰੇ ਗਲਤ ਪ੍ਰਚਾਰ ਕੀਤਾ ਹੈ।