ਮੈਂ ਸਿੱਧੂ ਸਾਬ੍ਹ ਦਾ ਸਨਮਾਨ ਕਰਦਾ ਹਾਂ: ਕੇਜਰੀਵਾਲ - Kejriwal reveals Punjab poll plans
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੌਰੇ ’ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਨੇ ਜਿਥੇ 2022 ਦੀਆਂ ਚੋਣਾਂ ਨੂੰ ਲੈ ਕੇ ਚੋਣ ਵਿਗਲ ਵਜਾਇਆ ਉਥੇ ਹੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸੀ ਲੀਡਰ ਹਨ ਤੇ ਉਹ ਉਹਨਾਂ ਦਾ ਬਹੁਤ ਜ਼ਿਆਦਾ ਸਨਮਾਨ ਕਰਦੇ ਹਨ। ਇਸ ਦੇ ਨਾਲ ਹੀ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਉਹਨਾਂ ਦੀ ਨਵਜੋਤ ਸਿੱਧੂ ਨਾਲ ਕੋਈ ਮੀਟਿੰਗ ਹੋਈ ਤਾਂ ਉਹਨਾਂ ਨੇ ਜਵਾਬ ਦਿੰਦੇ ਕਿਹਾ ਕਿ ਜਦੋਂ ਵੀ ਕੋਈ ਮੀਟਿੰਗ ਹੋਈ ਤਾਂ ਸਭ ਤੋਂ ਪਹਿਲਾਂ ਮੀਡੀਆ ਨੂੰ ਹੀ ਦੱਸਿਆ ਜਾਵੇਗਾ।