'ਪਹਿਲਾਂ ਕੋਰੋਨਾ ਨਾਲ ਜੰਗ ਲੜੀ ਅਤੇ ਹੁਣ ਡੇਂਗੂ ਦੀ ਵਾਰੀ'
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਇੱਕ ਪ੍ਰੋਗਰਾਮ ’ਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਰ ਚੋਂ ਆਏ ਡਾਕਟਰਾਂ ਨੂੰ ਸਨਮਾਨਿਤ ਕੀਤਾ। ਨਾਲ ਹੀ ਉਨ੍ਹਾਂ ਨੇ ਡਾਕਟਰਾਂ ਨੂੰ ਇਨਾਮ ਵੀ ਵੰਡੇ। ਇਸ ਦੌਰਾਨ ਡਿਪਟੀ ਸੀਐੱਮ ਓਪੀ ਸੋਨੀ ਨੇ ਕਿਹਾ ਕਿ ਪਹਿਲਾਂ ਕੋਰੋਨਾ ਨਾਲ ਜੰਗ ਲੜੀ ਸੀ ਅਤੇ ਹੁਣ ਡੇਂਗੂ ਦੀ ਵਾਰੀ ਹੈ। ਪੰਜਾਬ ਵਿੱਚ ਡੇਂਗੂ ਦੇ ਮਾਮਲੇ 5500 ਦੇ ਕਰੀਬ ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 18500 ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ। ਹੁਣ ਤੱਕ ਡੇਂਗੂ ਦੇ ਮਾਮਲਿਆਂ ਵਿਚ 700 ਵਲੰਟੀਅਰ ਲਗਾਏ ਗਏ ਹਨ । ਉਨ੍ਹਾਂ ਕਿਹਾ ਪਰਮਾਤਮਾ ਦਾ ਸ਼ੁਕਰ ਹੈ ਅੱਜ ਤੱਕ ਡੇਂਗੂ ਦੇ ਕੇਸ ਨਾਲ ਕਿਸੇ ਦੀ ਮੌਤ ਨਹੀਂ ਹੋਈ।