ਫਤਿਹਗੜ੍ਹ ਸਾਹਿਬ 'ਚ ਲੋਕਾਂ ਨੇ ਘਰ ਰਹਿ ਕੇ ਮਨਾਈ ਭਗਵਾਨ ਪਰਸ਼ੂਰਾਮ ਦੀ ਜੈਅੰਤੀ - Lord Parshuram Jayanti
🎬 Watch Now: Feature Video
ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੇ ਸੰਸਾਰ ਵਿੱਚ ਹਾਹਾਕਾਰ ਮਚਾਈ ਹੋਈ ਹੈ ਜਿਸ ਦੇ ਬਚਾਅ ਲਈ ਲੌਕਡਾਊਨ ਕੀਤਾ ਹੋਇਆ ਹੈ। ਇਸ ਦੇ ਚਲਦੇ ਸਾਰੇ ਧਾਰਮਿਕ ਸਥਾਨ ਵੀ ਬੰਦ ਹਨ ਤੇ ਕੋਈ ਵੀ ਧਾਰਮਿਕ ਤਿਉਹਾਰ ਆਉਂਦਾ ਹੈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਮਨਾਉਂਦੇ ਹਨ। ਉੱਥੇ ਹੀ ਫਤਿਹਗੜ੍ਹ ਸਾਹਿਬ ਵਿੱਚ ਪਰਸ਼ੂਰਾਮ ਜੈਅੰਤੀ ਦੇ ਸਮਾਗਮ ਨੂੰ ਲੋਕਾਂ ਨੇ ਆਪਣੇ ਘਰਾਂ ਵਿੱਚ ਹੀ ਰਹਿ ਕੇ ਮਨਾਇਆ। ਇਸ ਮੌਕੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਭਗਤਾਂ ਵੱਲੋਂ ਭਗਵਾਨ ਪਰਸ਼ੂਰਾਮ ਜੀ ਦੀ ਪੂਜਾ ਕੀਤੀ ਗਈ। ਅੰਤਰਾਸ਼ਟਰੀ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੌਤਮ ਤੇ ਨੌਜਵਾਨ ਵਿੰਗ ਦੇ ਪ੍ਰਧਾਨ ਕੰਨੂ ਸ਼ਰਮਾ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਇਸ ਵਾਰ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਬ੍ਰਾਹਮਣ ਪਰਿਵਾਰਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਮਨਾਈ ਗਈ।