ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ - ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲਾ
🎬 Watch Now: Feature Video
ਗੁਰਦਾਸਪੁਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਲੈ ਕੇ ਗੁਰਦਾਸਪੁਰ ਵਿਖੇ ਭਾਜਪਾ ਨੇਤਾਵਾਂ ਵੱਲੋਂ ਲਾਇਬ੍ਰੇਰੀ ਚੌਕ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਧਰਮਸੋਤ ਨੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਅਤੇ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।