ਤਰਨਤਾਰਨ 'ਚ ਮਹਿੰਗਾਈ ਖਿਲਾਫ਼ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ

🎬 Watch Now: Feature Video

thumbnail
ਤਰਨਤਾਰਨ: ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਖਿਲਾਫ਼ ਕਾਂਗਰਸੀ ਵਿਧਾਇਕ ਅਤੇ ਵਰਕਰਾਂ ਨੇ ਕਸਬਾ ਖਡੂਰ ਸਾਹਿਬ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਮੋਦੀ ਸਰਕਾਰ ਨੂੰ ਮਹਿੰਗਾਈ ਲਈ ਜਿੰਮੇਵਾਰ ਦੱਸਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਉਪਰ ਵੱਧ ਰਹੀ ਮਹਿੰਗਾਈ ਖਿਲਾਫ਼ ਸਬ ਡਵੀਜ਼ਨ ਪੱਧਰ ਤੋਂ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਪੈਟਰੋਲ, ਡੀਜ਼ਲ, ਖਾਣੇ ਵਾਲੇ ਤੇਲ ਤੋਂ ਇਲਾਵਾ ਰੋਜ਼ਮਰ੍ਹਾ ਦੀਆਂ ਵਸਤਾਂ ਵੀ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਜਿਸਦੀ ਕਿ ਪੂਰੀ ਤਰ੍ਹਾਂ ਮੋਦੀ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਰੇ ਸਬ ਡਵੀਜ਼ਨ ਪੱਧਰ 'ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.