‘ਪ੍ਰਕਾਸ਼ ਪੁਰਬ ਦੇ ਦਿਨਾਂ ’ਚ ਕੇਂਦਰ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਦੇਵੇ ਤੋਹਫ਼ਾ’
ਅੰਮ੍ਰਿਤਸਰ: ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਮੀਟਿੰਗ ਕੀਤੀ ਗਈ। ਉਥੇ ਹੀ ਜਨਤਕ ਜਥੇਬੰਦੀਆਂ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਹਿੰਦ ਦੀ ਸੁਰੱਖਿਆ ਲਈ ਆਪਣੀ ਕੁਰਬਾਨੀ ਦਿੱਤੀ ਗਈ ਸੀ ਅਤੇ ਹੁਣ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀ ਆਵਾਜ਼ ਸੁਣਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜ ਦੇਣਾ ਚਾਹੀਦਾ ਹੈ।