ਆਜ਼ਾਦੀ ਦਿਹਾੜੇ ਸਬੰਧੀ ਧੂਰੀ 'ਚ ਸੁਰੱਖਿਆ ਪ੍ਰਬੰਧ ਸਖ਼ਤ, ਵਾਹਨਾਂ ਦੀ ਚੈਕਿੰਗ ਜਾਰੀ - ਧੂਰੀ ਪੁਲਿਸ
🎬 Watch Now: Feature Video
ਧੂਰੀ: ਆਜ਼ਾਦੀ ਦਿਹਾੜੇ ਨੂੰ ਲੈ ਕੇ ਧੂਰੀ ਵਿੱਚ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਬਲ ਤੈਨਾਤ ਕੀਤੇ ਗਏ ਹਨ ਅਤੇ ਬਾਹਰੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਥਾਣਾ ਸਦਰ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰ ਤਿਉਹਾਰਾਂ ਦੀ ਆੜ ਵਿੱਚ ਸ਼ਹਿਰ ਦਾ ਮਾਹੌਲ ਖਰਾਬ ਨਾ ਕਰ ਸਕੇ।