ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਤੋਂ ਕੀਤੀ ਪੁੱਛਗਿੱਛ - Inquiry from police
🎬 Watch Now: Feature Video
ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ 4 ਪੁਲਿਸ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਅਭਿਨਵ, ASI ਅਸ਼ੋਕ ਕੁਮਾਰ ਅਤੇ ASI ਪ੍ਰਗਟ ਸਿੰਘ ਨੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ DIG ਸੁਰਜੀਤ ਸਿੰਘ ਦੇ ਫਰੀਦਕੋਟ ਦਫਤਰ ਵਿੱਚ ਬਿਆਨ ਦਰਜ ਕਰਵਾਏ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕਰੀਬ 11 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਸੀ ਜਿੰਨ੍ਹਾਂ ਵਿਚੋਂ ਕਰੀਬ 8 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਬਿਆਨ ਦਰਜ ਕਰਵਾਏ ਸਨ।