ਪਿੰਡ ਬਾਦਲ ਪਹੁੰਚਣ 'ਤੇ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ

By

Published : Oct 17, 2019, 2:35 PM IST

thumbnail
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਪਿੰਡ ਬਾਦਲ ਪਹੁੰਚਿਆ। ਇੱਥੇ ਸਿੱਖ ਸੰਗਤ ਨੇ ਫੁੱਲਾਂ ਦੀ ਵਰਖਾ ਤੇ ਆਤਿਸ਼ਬਾਜ਼ੀ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਬਾਦਲ ਪਿੰਡ ਪਹੁੰਚਣ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਬਕਾ ਸਾਂਸਦ ਗੁਰਦਾਸ ਬਾਦਲ  ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।  ਪੂਰੇ ਰਸਤੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਦਰਸ਼ਨ ਲਈ ਵੱਡੀ ਗਿਣਤੀ 'ਚ ਸੰਗਤ ਨੇ ਸ਼ਾਮਲ ਹੋ ਕੇ ਹਾਜ਼ਰੀ ਭਰੀ, ਨਗਰ ਕੀਰਤਨ ਦੇ ਰਸਤੇ ਵਿਚ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ। ਪਿੰਡ ਬਾਦਲ ਤੋਂ ਬਾਅਦ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.