'ਆਪ' ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ, ਕਿਹਾ...

🎬 Watch Now: Feature Video

thumbnail
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਦਫਤਰ ਵਿਖੇ ਹਲਕੇ ਦੇ ਲੋਕਾਂ ਨੂੰ ਵੀਡੀਓ ਕਾਨਫਰੰਸ ਦੇ ਜਰਿਏ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੋਗਾ ਵਿਖੇ ਚੱਲ ਰਹੀ ਰੈਲੀ ਦੇ ਰੂਬਰੂ ਕਰਵਾਇਆ ਗਿਆ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਆਪ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਗਾਰੰਟੀ ਅਤੇ ਦਿੱਲੀ ਦੀ ਤਰਜ਼ ’ਤੇ ਸਿਹਤ ਸਹੂਲਤਾਂ ਦੇਣ ਦਾ ਐਲਾਨ ਕੀਤਾ ਸੀ ਉੱਥੇ ਹੀ ਮੋਗਾ ਵਿਖੇ ਮਹਿਲਾਵਾਂ ਦੇ ਲਈ ਇੱਕ ਵੱਡੀ ਸੌਗਾਤ ਦਿੱਤੀ ਜਿਸਦੇ ਕਾਰਨ ਪੰਜਾਬ ਦੇ ਲੋਕਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸਿਰਫ ਐਲਾਨ ਤੱਕ ਸੀਮਿਤ ਰਹੀ ਗਏ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.