ਜਲੰਧਰ ਕਾਰਪੋਰੇਸ਼ਨ ਦੇ ਮੁਲਾਜ਼ਮ ਕਰਨਗੇ ਹੜਤਾਲ - ਜਲੰਧਰ ਖ਼ਬਰ
🎬 Watch Now: Feature Video
ਜਲੰਧਰ ਨਗਰ ਨਿਗਮ ਸਫ਼ਾਈ ਮਜ਼ਦੂਰ ਯੂਨੀਅਨ, ਡਰਾਈਵਰ ਤੇ ਟੈਕਨੀਕਲ ਯੂਨੀਅਨ, ਨਗਰ ਨਿਗਮ ਸੀਵਰਮੈਨ ਯੂਨੀਅਨ ਵੱਲੋਂ ਨਿਗਮ ਪ੍ਰਸ਼ਾਸਨ ਤੇ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਨਿਗਮ ਕਮਿਸ਼ਨਰ ਦੀ ਪਰਵਾਹ ਲਾਕਰਾ, ਮੇਅਰ ਜਗਦੀਸ਼ ਰਾਜਾ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਧਾਨ ਚੰਦਰ ਗਰੇਵਾਲ ਨੇ ਦੱਸਿਆ ਕਿ ਨਿਗਮ ਪ੍ਰਸ਼ਾਸਨ ਵੱਲੋਂ ਅੰਦਰ ਖਾਤੇ 100 ਸੱਟ ਸੀਵਰਮੈਨ ਦੀ ਠੇਕੇ ਦੇ ਤਹਿਤ ਭਰਤੀ ਹੈ, ਜੋ ਕਿ ਕਾਨੂੰਨੀ ਤੌਰ ਉਤੇ ਗ਼ਲਤ ਹੈ। ਉਨ੍ਹਾਂ ਨੇ ਕਿਹਾ ਸੀ ਕਿ ਠੇਕੇ ਦੇ ਤਹਿਤ ਭਰਤੀ ਨਹੀਂ ਕੀਤੀ ਜਾਵੇਗੀ ਤੇ ਪੱਕੇ ਤੌਰ ਤੇ ਮੁਲਾਜ਼ਮ ਰੱਖੇ ਜਾਣਗੇ। ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਧੋਖਾ ਕਰਦੇ ਹੋਏ ਠੇਕੇ ਤੇ ਮੁਲਾਜ਼ਮ ਰੱਖੇ ਜਾ ਰਹੇ ਹਨ, ਜਿਸ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ। ਇਸ ਲਈ ਉਨ੍ਹਾਂ ਦੀ ਮੰਗਾਂ ਨੂੰ ਦੇਖਦੇ ਹੋਏ ਪ੍ਰਸਤਾਵ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਸੋਮਵਾਰ ਤੋਂ ਸਫ਼ਾਈ ਵਿਵਸਥਾ ਠੱਪ ਕਰ ਦਿੱਤੀ ਜਾਵੇਗੀ ਤੇ ਸਾਰੇ ਡਰਾਈਵਰ ਮੁਲਾਜ਼ਮ ਹੜਤਾਲ 'ਤੇ ਰਹਿਣਗੇ।