ਮਾਨਸਾ ਰੁਜ਼ਗਾਰ ਮੇਲੇ ਵਿੱਚ ਪਹੁੰਚੇ ਸੈਂਕੜੇ ਬੇਰੁਜ਼ਗਾਰ ਨੌਜਵਾਨ

By

Published : Sep 27, 2019, 3:33 PM IST

thumbnail
ਮਾਨਸਾ ਦੇ ਕਸਬਾ ਭੀਖੀ ਵਿਖੇ ਸ਼ਿਵ ਸ਼ਕਤੀ ਕਾਲਜ 'ਚ ਦੂਸਰਾ ਰੁਜ਼ਗਾਰ ਮੇਲਾ ਲਗਾਇਆ ਗਿਆ। ਜਿਸ ਵਿੱਚ ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਪਹੁੰਚੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਰੁਜ਼ਗਾਰ ਮੇਲੇ ਲੱਗਣੇ ਚਾਹੀਦੇ ਹਨ, ਤਾਂ ਕਿ ਉਨ੍ਹਾਂ ਨੂੰ ਰੁਜ਼ਗਾਰ ਦੇ ਲਈ ਭਟਕਣਾ ਨਾ ਪਵੇ। ਇਸ ਰੁਜ਼ਗਾਰ ਮੇਲੇ ਵਿੱਚ 40 ਕੰਪਨੀਆਂ ਪੰਜਾਬ ਅਤੇ ਬਾਹਰੀ ਸੂਬਿਆਂ ਤੋਂ ਪਹੁੰਚੀਆਂ ਸਨ। ਰੁਜ਼ਗਾਰ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਯੁੱਧਵੀਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਨੇ ਰੁਜ਼ਗਾਰ ਮੇਲੇ ਵਿੱਚ ਪਹੁੰਚ ਕੇ ਰੁਜ਼ਗਾਰ ਪ੍ਰਾਪਤ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.