ਕਪੂਰਥਲਾ ਪੁਲਿਸ ਨੇ ਅੰਤਰ ਰਾਜੀ ਨਸ਼ਾ ਤਸਕਰੀ ਨੂੰ ਕੀਤਾ ਨਾਕਾਮ - ਪੁਲਿਸ ਨੇ ਜੰਮੂ ਅਤੇ ਕਸ਼ਮੀਰ ਤੋਂ ਆ ਰਹੇ ਨਸ਼ੇ ਨੂੰ ਫੜਿਆ
🎬 Watch Now: Feature Video
ਕਪੂਰਥਲਾ: ਜੇਕਰ ਪੰਜਾਬ ਵਿੱਚ ਨਸ਼ੇ ਦੀ ਗੱਲ ਕਰੀਏ ਤਾਂ ਦਿਨੋ ਦਿਨ ਵੱਧ ਰਹੇ ਹਨ। ਇਸੇ ਤਰ੍ਹਾਂ ਹੀ ਕਪੂਰਥਲਾ ਪੁਲਿਸ (Kapurthala police) ਨੇ 3.75 ਕੁਇੰਟਲ ਭੁੱਕੀ ਅਤੇ ਇੱਕ ਟਰੱਕ ਜ਼ਬਤ ਕੀਤਾ। ਇਸ ਤੋਂ ਇਲਾਵਾ ਚਾਰ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਿਲ੍ਹਾ ਪੁਲਿਸ ਨੇ ਜੰਮੂ ਅਤੇ ਕਸ਼ਮੀਰ ਤੋਂ ਆ ਰਹੇ ਦੋ ਟਰੱਕਾਂ ਨੂੰ ਜ਼ਬਤ ਕਰਕੇ 250 ਅਤੇ 170 ਕਿਲੋ ਭੁੱਕੀ ਜ਼ਬਤ ਕੀਤੀ ਸੀ। ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸਿਧਾਰਥ ਚਟੋਪਾਧਿਆਏ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇੱਕ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇੱਕ ਟਰੱਕ ਵਿੱਚ ਛੁਪਾਈ ਹੋਈ 3.75 ਕੁਇੰਟਲ ਭੁੱਕੀ ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ।