ਅੰਬਾਨੀ ਦੇ ਰਿਲਾਇੰਸ ਪੈਟਰੋਲ ਪੰਪਾਂ ਦਾ ਬਾਈਕਾਟ ਹੋਇਆ ਸ਼ੁਰੂ - ਰਾਏਕੋਟ ਰਿਲਾਇੰਸ ਪੈਟਰੋਲ ਪੰਪ
🎬 Watch Now: Feature Video
ਲੁਧਿਆਣਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਗੁੱਸਾ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਦੇ ਚਲਦੇ ਅੱਜ ਕਿਸਾਨਾਂ ਵੱਲੋਂ ਰਾਏਕੋਟ ਵਿਖੇ ਲੁਧਿਆਣਾ ਰੋਡ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਹਾਰੇ ਇਨ੍ਹਾਂ ਹੀ ਕਾਰਪੋਰੇਟ ਘਰਾਣਿਆਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾਵੇਗੀ।