ਰੇਲ ਰੋਕੋ ਅੰਦੋਲਨ ਦਾ ਦੂਸਰਾ ਦਿਨ ਕਿਸਾਨਾਂ ਦੇ ਹੌਂਸਲੇ ਬੁਲੰਦ
ਜਲੰਧਰ: ਸਥਾਨਕ ਸ਼ਹਿਰ ਫਿਲੌਰ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਪ੍ਰਧਾਨ ਫਿਲੌਰ ਅਮਰੀਕ ਸਿੰਘ ਨੇ ਕਿਹਾ ਕਿ ਇਹ ਜੋ ਧਰਨਾ ਚੱਲ ਰਿਹਾ ਹੈ ਉਹ ਮੋਦੀ ਵੱਲੋਂ ਲਿਆਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ।