ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਇਜਲਾਸ ਨੂੰ ਲੈ ਕੇ ਕੀਤੀ ਇਹ ਮੰਗ - ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ। ਇਸ ਦੌਰਾਨ ਵਿਰੋਧੀ ਧੀਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਸਪੀਕਰ ਨੇ ਭਰੋਸਾ ਦਿੱਤਾ ਹੈ ਕਿ 15 ਦਿਨਾਂ ਦੇ ਅੰਦਰ ਮੌਨਸੂਨ ਸੈਸ਼ਨ ਮੁੜ ਤੋਂ ਹੋਵੇਗਾ। ਜਿਸ ’ਚ ਸਾਰੇ ਬਿੱਲਾ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਸੈਸ਼ਨ 15 ਦਿਨਾਂ ਦਾ ਹੋਣਾ ਚਾਹੀਦਾ ਹੈ ਅਤੇ ਇਸ ਦੌਰਾਨ ਪੰਜਾਬ ਦੇ ਸਾਰੇ ਮਾਮਲਿਆ ’ਤੇ ਚਰਚਾ ਕੀਤੀ ਜਾਵੇ ਅਤੇ ਇਹ ਲਾਈਵ ਸੈਸ਼ਨ ਹੋਣਾ ਚਾਹੀਦਾ ਹੈ।