ਲੁਧਿਆਣਾ ਦਾ ਪਿੰਡ ਰਾਜਗੜ੍ਹ ਬਣਿਆ ਪੂਰੀ ਤਰ੍ਹਾਂ ਨਸ਼ਾ ਮੁਕਤ
ਜਿੱਥੇ ਪੂਰੇ ਸੂਬੇ ਵਿੱਚ ਨਸ਼ੇ ਨੇ ਆਪਣੇ ਪੈਰ ਪਸਾਰੇ ਹੋਏ ਨੇ ਉੱਥੇ ਹੀ ਲੁਧਿਆਣਾ ਦੇ ਨੇੜਲੇ ਪਿੰਡ ਰਾਜਗੜ੍ਹ ਨੇ ਨਸ਼ਾ ਮੁਕਤ ਹੋ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਪਿੰਡ ਦੇ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਬਣ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ 'ਚ ਕੋਈ ਵੀ ਨੌਜਵਾਨ ਹੁਣ ਨਸ਼ੇ ਦਾ ਆਦੀ ਨਹੀਂ ਹੈ। ਇਸ ਸਬੰਧੀ ਨੌਜਵਾਨਾਂ ਨੂੰ ਜਾਗਰੁਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਲਗਭਗ 900 ਦੇ ਕਰੀਬ ਆਬਾਦੀ ਹੈ, ਜਿਨ੍ਹਾਂ ਚੋਂ 200 ਨੌਜਵਾਨ ਹਨ। ਇਸ ਕੰਮ ਲਈ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਪਿੰਡ ਰਾਜਗੜ੍ਹ ਤੋਂ ਪੰਜਾਬ ਦੇ ਬਾਕੀ ਪਿੰਡਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।