ਟਰੈਕਟਰ ਦੀ ਚਪੇਟ 'ਚ ਆਉਣ ਕਾਰਨ ਵਿਅਕਤੀ ਦੀ ਹੋਈ ਮੌਕੇ 'ਤੇ ਮੌਤ - ਟਰੈਕਟਰ ਵੱਲੋਂ ਦਰੜੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8050167-thumbnail-3x2-ds.jpg)
ਬਠਿੰਡਾ: ਵੀਰਵਾਰ ਦੀ ਸਵੇਰ ਨੂੰ ਇੱਕ ਮੋਟਰਸਾਈਕਲ ਸਵਾਰ ਨੂੰ ਟਰੈਕਟਰ ਵੱਲੋਂ ਦਰੜੇ ਜਾਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਅਨਿਲ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਸ਼ਹਿਰ ਦੇ ਮਾਨਸਾ ਰੋਡ ਤੇ ਪੈਂਦੇ ਇੱਕ ਪ੍ਰਾਈਵੇਟ ਕਲੋਨੀ ਦੇ ਵਿੱਚ ਰਹਿ ਰਿਹਾ ਸੀ ਉਸ ਨੇ ਕੁਝ ਸਮਾਂ ਪਹਿਲਾਂ ਹੀ ਘਰ ਬਣਾਇਆ ਸੀ। ਸਿਵਲ ਹਸਪਤਾਲ ਵਿੱਚ ਤੈਨਾਤ ਸੀਨੀਅਰ ਲੈਬ ਟੈਕਨੀਸ਼ੀਅਨ ਬਲਦੇਵ ਸਿੰਘ ਰੋਮਾਣਾ ਨੇ ਦੱਸਿਆ ਕਿ ਅਨਿਲ ਕਾਫ਼ੀ ਮਿਹਨਤੀ ਲੜਕਾ ਸੀ, ਜਿਸ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਦੂਜੇ ਪਾਸੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।