ਜਲੰਧਰ ਦੇ ਸਿਵਲ ਸਰਜਨ ਵੱਲੋਂ ਜਾਰੀ ਕੀਤਾ ਗਿਆ ਮੈਡੀਕਲ ਬੁਲੇਟਿਨ - ਕੋਰੋਨਾ ਮਰੀਜ਼ਾਂ ਦੀ ਗਿਣਤੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7215530-473-7215530-1589562342369.jpg)
ਜਲੰਧਰ: ਸਥਾਨਕ ਸ਼ਹਿਰ ਦੇ ਸਿਵਲ ਸਰਜਨ ਗੁਰਿੰਦਰ ਕੌਰ ਚਾਵਲਾ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਅੱਜ ਕੋਈ ਵੀ ਨਵਾਂ ਕੇਸ ਪੌਜ਼ੀਟਿਵ ਨਹੀਂ ਆਇਆ ਹੈ ਅਤੇ ਜਲੰਧਰ ਦੇ ਸਿਵਲ ਹਸਪਤਾਲ ਤੋਂ ਅੱਜ 79 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੇ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਪੰਜਾਬ ਸਰਕਾਰ ਦੀ ਨਵੀਂ ਨੀਤੀ ਦੇ ਤਹਿਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲੰਧਰ ਵਿਚ ਹੁਣ ਤੱਕ ਕੋਰੋਨਾ ਦੇ 5548 ਸੈਂਪਲ ਲਏ ਗਏ ਹਨ। ਜਿਸ ਵਿੱਚੋਂ 4942 ਟੈਸਟ ਨੈਗਟਿਵ ਆਏ ਹਨ। ਦੱਸ ਦਈਏ ਜਲੰਧਰ ਵਿੱਚ ਹੁਣ ਤੱਕ ਸਿਰਫ਼ 6 ਹੀ ਕੋਰੋਨਾ ਦੀ ਬੀਮਾਰੀ ਨਾਲ ਮਰੀਜ਼ਾਂ ਦੀ ਮੌਤ ਹੋਈ ਹੈ।