ਦਿੱਲੀ 'ਚ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਰੱਖੀ ਜਾਵੇਗੀ ਮੰਗ: ਦਰਸ਼ਨ ਪਾਲ - demand repeal of agriculture laws
🎬 Watch Now: Feature Video

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਸੱਦੀ ਗਈ ਬੈਠਕ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦੀ ਮੀਟੰਗ ਤੋਂ ਬਾਅਦ ਈਟੀਵੀ ਭਾਰਤ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੀ ਮੁੱਖ ਮੰਗ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣਾ ਹੋਵੇਗੀ।