ਪਰਵਾਸੀ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ - Bonded labor
🎬 Watch Now: Feature Video
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਜਵਾਬ ਮੰਗਿਆ ਗਿਆ ਸੀ ਕਿ ਪੰਜਾਬ ’ਚ ਪਰਵਾਸੀ ਮਜ਼ਦੂਰਾਂ ਤੋਂ ਬੰਧੂਆਂ ਮਜ਼ਦੂਰੀ ਕਰਵਾਈ ਜਾ ਰਹੀ ਹੈ। ਕੇਂਦਰ ਸਰਕਾਰ ਦੇ ਇਸ ਬਿਆਨ ਖ਼ਿਲਾਫ਼ ਪਰਵਾਸੀ ਮਜ਼ਦੂਰਾਂ ਨੇ ਭੜਾਸ ਕੱਢੀ ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ’ਚ ਫੁੱਟ ਪਵਾਉਣ ਦਾ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਨਾਲ ਹੀ ਰਹਾਂਗੇ, ਸਾਨੂੰ ਪੰਜਾਬ ’ਚ ਕਿਸਾਨ ਆਪਣੇ ਪਰਿਵਾਰ ਦੀ ਤਰ੍ਹਾਂ ਰੱਖ ਰਹੇ ਹਨ ਨਾ ਕਿ ਬੰਧੂਆਂ ਮਜ਼ਦੂਰੀ ਕਰਵਾਈ ਜਾ ਰਹੀ ਹੈ।