ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਨਿਸ਼ਾਨੇ ਉੱਤੇ ਸਨ ਕਾਹਲੋਂ ਤੇ ਲਕਸ਼ਮੀ ਕਾਂਤਾ ਚਾਵਲਾ - ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ
🎬 Watch Now: Feature Video
ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਨਿਸ਼ਾਨੇ 'ਤੇ ਸਨ। ਪਿਛਲੇ ਦਿਨ ਹੀ ਤਰਨ ਤਾਰਨ ਦੇ ਪਿੰਡ ਚੋਹਲਾ ਸਾਹਿਬ ਤੋ ਹਥਿਆਰਾਂ ਦੇ ਜ਼ਖੀਰੇ ਨਾਲ ਫੜੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀਆਂ ਨੇ ਜਾਂਚ ਦੌਰਾਨ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਾਜਿਸ਼ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਭਾਜਪਾ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੂੰ ਨਿਸ਼ਾਨਾ ਬਣਾਉਣ ਦੀ ਸੀ। ਸੂਤਰਾਂ ਦੇ ਮੁਤਾਬਕ ਇਨ੍ਹਾਂ ਅੱਤਵਾਦੀਆਂ ਨੇ ਇਨ੍ਹਾਂ ਦੋਵਾ ਲੀਡਰਾਂ ਨੂੰ ਆਪਣੀ ਹਿੱਟ ਲਿਸਟ ਵਿੱਚ ਰੱਖਿਆ ਸੀ। ਦੂਜੇ ਪਾਸੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ।