ਕੋਰੋਨਾ ਵਾਇਰਸ ਦੇ ਚਲਦਿਆਂ ਲੁਧਿਆਣਾ ਦੇ ਜੱਚਾ ਬੱਚਾ ਹਸਪਤਾਲ ਵਿੱਚ ਕੀਤਾ ਗਿਆ ਮੌਕ ਡਰਿੱਲ - ਲੁਧਿਆਣਾ ਦਾ ਜੱਚਾ ਬੱਚਾ ਹਸਪਤਾਲ
🎬 Watch Now: Feature Video
ਲੁਧਿਆਣਾ ਦੇ ਜੱਚਾ ਬੱਚਾ ਹਸਪਤਾਲ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਕਰਕੇ ਕੀਤੇ ਗਏ ਅਲਰਟ ਦੇ ਚਲਦਿਆਂ ਮੌਕ ਡਰਿੱਲ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਡੀਐਮ ਅਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਕੋਰੋਨਾ ਵਾਇਰਸ ਅਲਰਟ ਦੇ ਚਲਦਿਆਂ ਲੁਧਿਆਣਾ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤੇ ਸਾਰੇ ਡਾਕਟਰਾਂ ਦੇ ਨਾਲ ਨਾਲ ਬਾਕੀ ਸਟਾਫ ਨੂੰ ਡੈਮੋ ਮਰੀਜ਼ ਦੇ ਜ਼ਰੀਏ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਅਪਾਤਕਾਲੀਨ ਸਥਿਤੀ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਿਆ ਜਾ ਸਕੇ।