ਜੈਤੋ ’ਚ ਸੀਵਰੇਜ਼ ਸਿਸਟਮ ਬੰਦ ਹੋਣ ਕਾਰਨ ਮੁਹੱਲਾ ਵਾਸੀਆਂ ਨੇ ਲਗਾਇਆ ਧਰਨਾ - ਮੁਹੱਲਾ ਵਾਸੀਆਂ ਨੇ ਬਾਜਾਖਾਨਾ ਚੌਂਕ ਵਿੱਚ ਧਰਨਾ ਲਗਾ ਦਿੱਤਾ
🎬 Watch Now: Feature Video
ਫ਼ਰੀਦਕੋਟ: ਜੈਤੋ ’ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ਼ ਸਿਸਟਮ ਬੰਦ ਹੋਣ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਇੱਕ ਪਾਸੇ ਡੇਂਗੂ ਦਾ ਹਮਲਾ ਲਗਾਤਾਰ ਜਾਰੀ ਹੈ। ਦੂਜੇ ਪਾਸੇ ਸੀਵਰੇਜ਼ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹੋ ਰਹੇ ਹਨ। ਜਿਸ ਕਾਰਨ ਭਿਆਨਕ ਬੀਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਗੰਦੇ ਪਾਣੀ ਵਿੱਚੋਂ ਬਦਬੂ ਮਾਰ ਰਹੀ ਹੈ ਅਤੇ ਗੰਦੇ ਪਾਣੀ ਨਾਲ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ। ਜਿਸ ਤੋਂ ਅੱਕੇ ਹੋਏ ਮੁਹੱਲਾ ਵਾਸੀਆਂ ਨੇ ਬਾਜਾਖਾਨਾ ਚੌਂਕ ਵਿੱਚ ਧਰਨਾ ਲਗਾ ਦਿੱਤਾ। ਸੀਵਰੇਜ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।