ਜਥੇਦਾਰ ਵੇਦਾਂਤੀ ਦੇ ਦੇਹਾਂਤ ’ਤੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਦੁੱਖ ਕੀਤਾ ਸਾਂਝਾ - Jathedar Vedanti
🎬 Watch Now: Feature Video
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਉਨ੍ਹਾਂ ਦੇ ਘਰ ਸਾਂਸਦ ਗੁਰਜੀਤ ਸਿੰਘ ਔਜਲਾ ਪਹੁੰਚੇ ਜਿਹਨਾਂ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਜਥੇਦਾਰ ਵੇਦਾਂਤੀ ਨੇ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸਨ, ਉਨ੍ਹਾਂ ਦੇ ਚਲਾਣਾ ਕਰ ਜਾਣ ਨਾਲ ਸਿੱਖ ਜਗਤ ਅੰਦਰ ਖ਼ਲਾਅ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਨੇ ਸਾਰੀ ਉਮਰ ਗੁਰਬਾਣੀ ਵਿਆਕਰਨ ਦੇ ਪ੍ਰਚਾਰ ਪ੍ਰਸਾਰ ਵਿੱਚ ਲਗਾਈ ਅਤੇ ਕਈ ਨਵੇਂ ਸਿਖਿਆਰਥੀਆਂ ਨੂੰ ਗੁਰਬਾਣੀ ਦੀਆਂ ਗੁਝੇ ਭੇਦਾਂ ਦੀ ਵਿਆਖਿਆ ਸਬੰਧੀ ਜਾਣਕਾਰੀ ਦਿੱਤੀ।