ਰਵਨੀਤ ਬਿੱਟੂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾ ਸਾਹਮਣੇ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ! - coronavirus update in punjab
🎬 Watch Now: Feature Video

ਲੁਧਿਆਣਾ: ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਸਾਹਮਣੇ ਆਈ, ਦਰਾਅਸਰ ਲੁਧਿਆਣਾ ’ਚ 18 ਤੋਂ 45 ਸਾਲ ਦੇ ਟੀਕਾਕਰਨ ਦੌਰਾਨ ਕੋਵਿਡ-19 ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸ ਜਗ੍ਹਾਂ ਉਪਰ ਕੁਝ ਦੇਰ ਪਹਿਲਾਂ ਹੀ ਸਾਂਸਦ ਰਵਨੀਤ ਸਿੰਘ ਬਿੱਟੂ ਦੁਆਰਾ ਉਦਘਾਟਨ ਕੀਤਾ ਗਿਆ ਸੀ ਜਿਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। ਲੋਕਾਂ ਨੇ ਇਲਜ਼ਾਮ ਲਗਾਇਆ ਕਿ ਲਾਈਨ ਵਿੱਚ ਖੜ੍ਹੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਟੀਕਾ ਨਹੀਂ ਲਗਾਇਆ ਗਿਆ। ਉਥੇ ਹੀ ਦੂਜੇ ਪਾਸੇ ਸਾਂਸਦ ਰਵਨੀਤ ਸਿੰਘ ਬਿੱਟੂ ਸਰਕਾਰ ਦੀ ਵਡਿਆਈ ਕਰਦੇ ਵਿਖਾਈ ਦਿੱਤੇ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ੜਾ-ਦਫੜੀ ਨਾ ਮਚਾਉਣ।