ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਇਕਜੁੱਟ ਹੋਏ ਸਰਕਾਰੀ ਮੁਲਾਜ਼ਮ
🎬 Watch Now: Feature Video
ਫ਼ਰੀਦਕੋਟ: ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨ ਸਾਂਝਾ ਫਰੰਟ ਦੇ ਐਲਾਨ 'ਤੇ ਜ਼ਿਲ੍ਹੇ ਭਰ ਦੇ ਮੁਲਾਜ਼ਮ ਅਤੇ ਪੈਨਸ਼ਨ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਸ਼ਨ ਕੀਤਾ ਅਤੇ ਮਿੰਨੀ ਸਕੱਤਰੇਤ ਵਿੱਚ ਸਥਿਤ ਡਿਪਟੀ ਕਮਿਸ਼ਨਰ ਦ਼ਫਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ। ਇਸ ਦੇ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਕੁੱਝ ਸਮਾਂ ਲਈ ਚੱਕਿਆ ਜਾਮ ਵੀ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਜਤਾਇਆ ਕਿ ਪੰਜਾਬ ਸਰਕਾਰ ਦੁਆਰਾ ਪਿਛਲੇ ਲੰਬੇ ਸਮਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਮੰਨੀਆ ਤਾਂ ਸਮੂਹ ਮੁਲਾਜ਼ਮਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕੱਲ੍ਹ 19 ਅਗਸਤ ਤੋਂ 21 ਅਗਸਤ ਤੱਕ ਸਮੂਹਿਕ ਛੁੱਟੀਆਂ ਲੈ ਕੇ ਦਫਤਰ ਬੰਦ ਕਰਨ ਦਾ ਐਲਾਨ ਕੀਤਾ ਹੈ।