ਵੈਕਸੀਨੇਸ਼ਨ ਸੈਂਟਰ ਬਾਹਰ ਮਲਟੀਪਰਪਜ਼ ਹੈਲਥ ਵਰਕਰਾਂ ਦਾ ਧਰਨਾ, ਕੀਤੀ ਇਹ ਮੰਗ - ਕੋਵਿਡ ਵੈਕਸੀਨ ਸੈਂਟਰ
🎬 Watch Now: Feature Video
ਗੁਰਦਾਸਪੁਰ: ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਕੋਵਿਡ ਵੈਕਸੀਨ ਸੈਂਟਰ ਦੇ ਸਾਹਮਣੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਅੱਗੇ ਹੋ ਕੇ ਸਰਕਾਰ ਲਈ ਕੰਮ ਕੀਤਾ। ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕੀਤੀ। ਪਿੰਡ-ਪਿੰਡ ਸ਼ਹਿਰ-ਸ਼ਹਿਰ ਜਾ ਕੇ ਕੋਵਿਡ ਦੇ ਟੈਸਟ ਕੀਤੇ ਅਤੇ ਨਾਲ ਹੀ ਲੋਕਾਂ ਨੂੰ ਕੋਵਿਡ ਦੀਆਂ ਹਿਦਾਇਤਾਂ ਪ੍ਰਤੀ ਜਾਗਰੂਕ ਕੀਤਾ ਪਰ ਸਰਕਾਰ ਨੇ ਉਨ੍ਹਾਂ ਨੂੰ ਮੈਡਲ ਤਾਂ ਕ਼ੀ ਦੇਣਾ ਸੀ ਉਨ੍ਹਾਂ ਨੂੰ ਮਿਲਣ ਵਾਲੇ ਭੱਤੇ ਵੀ ਖੋਹ ਲਏ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਵਾਪਿਸ ਲਏ ਗਏ ਭੱਤੇ ਲਾਗੂ ਕੀਤੇ ਜਾਣ ਨਹੀਂ ਤਾਂ ਸਰਕਾਰ ਖਿਲਾਫ ਉਹ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ।