ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪ੍ਰਧਾਨਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ

🎬 Watch Now: Feature Video

thumbnail
ਨਾਮਧਾਰੀ ਸਮਾਜ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ 'ਚ ਮਾਤਾ ਚੰਦ ਕੌਰ ਜੀ ਦਾ ਕਤਲ ਕਰਨ ਵਾਲੇ ਅਪਰਾਧੀਆਂ ਦੀ ਗ੍ਰਿਫ਼ਤਾਰ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੇ ਪ੍ਰਧਾਨ ਦਯਾ ਸਿੰਘ ਨੇ ਦੱਸਿਆ ਕਿ ਮਾਤਾ ਚੰਦ ਕੌਰ ਦਾ ਕਤਲ ਹੋਏ ਨੂੰ ਪੂਰੇ 4 ਸਾਲ ਹੋ ਗਏ ਹਨ ਪਰ ਹਾਲੇ ਤੱਕ ਮਾਤਾ ਚੰਦ ਕੌਰ ਦੇ ਕਾਤਲ ਫੜੇ ਨਹੀਂ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੁਝ ਸਿਆਸੀ ਦਬਾਅ ਕਾਰਨ ਮਾਤਾ ਜੀ ਦੇ ਕਾਤਲਾਂ ਨੂੰ ਫੜ੍ਹਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸਤਾਦਾਨਾਂ ਦਾ ਦਬਾਅ ਹੈ ਜਿਸ ਕਰਕੇ ਉਨ੍ਹਾਂ ਨੂੰ ਫੜ੍ਹਿਆ ਨਹੀਂ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਹੈ ਤੇ ਉਹ ਪ੍ਰਧਾਨ ਮੰਤਰੀ ਤੋਂ ਮੰਗ ਕਰਦੇ ਹਨ ਕਿ ਸੀਬੀਆਈ ਇਸ ਕਤਲ ਕਾਂਡ ਦੀ ਜਾਂਚ ਕਰੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.