ਮਲੇਰਕੋਟਲਾ ਵਿਖੇ ਸਰਕਾਰੀ ਡਾਕਟਰ ਦੀ ਪਾਈ ਗਈ ਅਣਗਹਿਲੀ - ਮਲੇਰਕੋਟਲਾ ਖ਼ਬਰ
🎬 Watch Now: Feature Video
ਮਲੇਰਕੋਟਲਾ ਸਰਕਾਰੀ ਹਸਪਤਾਲ ਵਿਖੇ ਜਣੇਪੇ ਦੌਰਾਨ ਮਾਂ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੋਪੀ ਮਹਿਲਾ ਡਾਕਟਰ ਨੂੰ ਇੱਕ ਲੈਟਰ ਜਾਰੀ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੋ ਆਰੋਪ ਡਾਕਟਰ ਮਹਿਲਾ 'ਤੇ ਲਗਾਏ ਗਏ ਸਨ ਉਹ ਸਾਰੇ ਸੱਚ ਹਨ ਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜਾ ਦੀ ਮੰਗ ਕੀਤੀ ਜਾ ਰਹੀ ਹੈ।