ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ ਜਾਰੀ, ਸ਼ੁੱਕਰਵਾਰ ਨੂੰ 47 ਨਵੇਂ ਮਾਮਲੇ ਆਏ ਸਾਹਮਣੇ - ਚੰਡੀਗੜ੍ਹ 'ਚ ਕੋਰੋਨਾਵਾਇਰਸ ਕੇਸ
🎬 Watch Now: Feature Video

ਚੰਡੀਗੜ੍ਹ:ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਚੰਡੀਗੜ੍ਹ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1374 ਹੋ ਗਈ ਹੈ। ਇਨ੍ਹਾਂ ਵਿੱਚ 530 ਕੇਸ ਐਕਟਿਵ ਕੇਸ ਹਨ। ਉੱਥੇ ਹੀ ਸ਼ੁੱਕਰਵਾਰ ਨੂੰ 3 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਸ਼ਹਿਰ ਵਿੱਚ ਮੌਤਾਂ ਗਿਣਤੀ 23 ਤੱਕ ਪਹੁੰਚ ਗਈ ਹੈ।