ਨਿਹੰਗ ਸਿੰਘ ਨੇ ਮਾਰਕਫੈਡ ਇੰਸਪੈਕਟਰ 'ਤੇ ਕੀਤਾ ਹਮਲਾ - ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਬਟਾਲਾ ਤੇ ਕਾਦੀਆਂ ਦੀ ਦਾਣਾ ਮੰਡੀ 'ਚ ਤਾਇਨਾਤ ਮਾਰਕਫੈੱਡ ਦੇ ਇੰਸਪੈਕਟਰ ਤੇ ਉਸ ਦੇ ਸਾਥੀਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਾਦੀਆਂ ਤੇ ਬਟਾਲਾ ਮਾਰਕਫੈੱਡ ਦੇ ਇੰਸਪੈਕਟਰ ਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ 'ਤੇ ਨਿਹੰਗ ਸਿੰਘ ਦਾ ਬਾਣਾ ਪਾਏ ਹੋਏ ਇੱਕ ਵਿਅਕਤੀ ਨੇ ਕਿਰਪਾਨ ਨਾਲ ਹਮਲਾ ਕੀਤਾ ਤੇ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਦੋ ਡਰਾਈਵਰਾਂ ਦੀ ਆਪਸ ਵਿੱਚ ਕੰਡੇ ਤੋਂ ਲੜਾਈ ਹੋ ਰਹੀ ਸੀ। ਜਦੋਂ ਉਹ ਛੁਡਾਉਣ ਲਈ ਗਏ ਤਾਂ ਉਨ੍ਹਾਂ ਨੇ ਮੇਰੇ ਨਾਲ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਦੱਸਿਆ ਕਿ ਜਿਹੜੇ ਵਿਅਕਤੀ ਨੇ ਨਿਹੰਗਾਂ ਵਾਲਾ ਬਾਣਾ ਪਾਇਆ ਸੀ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਸ ਨੇ ਗੁੱਸੇ ਵਿੱਚ ਆ ਕੇ ਕਿਰਪਾਨ ਘੁਮਾਉਣੀ ਸ਼ੁਰੂ ਕਰ ਦਿੱਤੀ। ਹੁਣ ਉਨ੍ਹਾਂ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਮੌਕੇ 'ਤੇ ਪੁੱਜੇ ਐਸਡੀਐਮ ਬਟਾਲਾ ਬਲਵਿੰਦਰ ਸਿੰਘ ਵੱਲੋਂ ਇੰਸਪੈਕਟਰ ਤੇ ਉਸ ਦੇ ਸਾਥੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਦੋਂ ਇਸ ਬਾਰੇ ਨਿਹੰਗ ਸਿੰਘ ਕੋਲੋਂ ਪੁੱਛਿਆ ਗਿਆ ਕਿ ਤੁਹਾਡੇ 'ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਤੁਸੀਂ ਸ਼ਰਾਬ ਪੀਤੀ ਹੈ ਤਾਂ ਉਸ ਨੇ ਕਿਹਾ ਕਿ ਲੜਾਈ ਕੰਡੇ ਤੋਂ ਹੋਈ ਹੈ ਤੇ ਜੇਕਰ ਮੈਂ ਸ਼ਰਾਬ ਪੀਤੀ ਹੈ ਤਾਂ ਮੇਰਾ ਮੁਆਇਨਾ ਕੀਤਾ ਜਾਵੇ।